Text copied!
Bibles in Panjabi

ਯਸਾ 10:14-17 in Panjabi

Help us?

ਯਸਾ 10:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।
15 ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!
16 ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।
17 ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ।
ਯਸਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ