15 ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!
16 ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।