18 ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।
19 ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।
20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।
21 ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।