19 ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।
20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।
21 ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।
22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।
23 ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।