19 ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।
20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।
21 ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।
22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।
23 ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।
24 ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।
25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।
26 ਸੈਨਾਂ ਦਾ ਯਹੋਵਾਹ ਉਨ੍ਹਾਂ ਨੂੰ ਕੋਰੜੇ ਨਾਲ ਮਾਰੇਗਾ, ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ।