Text copied!
Bibles in Panjabi

ਯਸਾ 10:2-10 in Panjabi

Help us?

ਯਸਾ 10:2-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ!
3 ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?
4 ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ। ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
5 ਹਾਏ ਅੱਸ਼ੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।
6 ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।
7 ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।
8 ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?
9 ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?
10 ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ,
ਯਸਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ