2ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ!
3ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?
4ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ। ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
5ਹਾਏ ਅੱਸ਼ੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।
6ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।
7ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।
8ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?
9ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?