Text copied!
Bibles in Panjabi

ਯਸਾ 10:23-30 in Panjabi

Help us?

ਯਸਾ 10:23-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।
24 ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।
25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।
26 ਸੈਨਾਂ ਦਾ ਯਹੋਵਾਹ ਉਨ੍ਹਾਂ ਨੂੰ ਕੋਰੜੇ ਨਾਲ ਮਾਰੇਗਾ, ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ।
27 ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।
28 ਉਹ ਅੱਯਾਥ ਨਗਰ ਵਿੱਚ ਆਏ, ਉਹ ਮਿਗਰੋਨ ਨਗਰ ਦੇ ਵਿੱਚੋਂ ਦੀ ਲੰਘੇ, ਮਿਕਮਾਸ਼ ਨਗਰ ਵਿੱਚ ਉਨ੍ਹਾਂ ਨੇ ਆਪਣਾ ਸਮਾਨ ਰੱਖਿਆ ਹੈ!
29 ਉਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਊਲ ਦਾ ਗਿਬਆਹ ਪਿੰਡ ਨੱਠ ਤੁਰਿਆ!
30 ਹੇ ਗੱਲੀਮ ਦੀ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਾਥੋਥ, ਉਹ ਨੂੰ ਉੱਤਰ ਦੇ!
ਯਸਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ