28ਉਹ ਅੱਯਾਥ ਨਗਰ ਵਿੱਚ ਆਏ, ਉਹ ਮਿਗਰੋਨ ਨਗਰ ਦੇ ਵਿੱਚੋਂ ਦੀ ਲੰਘੇ, ਮਿਕਮਾਸ਼ ਨਗਰ ਵਿੱਚ ਉਨ੍ਹਾਂ ਨੇ ਆਪਣਾ ਸਮਾਨ ਰੱਖਿਆ ਹੈ!
29ਉਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਊਲ ਦਾ ਗਿਬਆਹ ਪਿੰਡ ਨੱਠ ਤੁਰਿਆ!
30ਹੇ ਗੱਲੀਮ ਦੀ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਾਥੋਥ, ਉਹ ਨੂੰ ਉੱਤਰ ਦੇ!
31ਮਦਮੇਨਾਹ ਨਗਰ ਭੱਜ ਤੁਰਿਆ, ਗੋਬੀਮ ਨਗਰ ਦੇ ਵਾਸੀ ਪਨਾਹ ਭਾਲਦੇ ਹਨ।
32ਅੱਜ ਦੇ ਦਿਨ ਉਹ ਨੋਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ!