6 ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।
7 ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।
8 ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?
9 ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?