Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਸਾ - ਯਸਾ 10

ਯਸਾ 10:7-23

Help us?
Click on verse(s) to share them!
7ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।
8ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?
9ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?
10ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ,
11ਜਿਵੇਂ ਮੈਂ ਸਾਮਰਿਯਾ ਅਤੇ ਉਸ ਦੇ ਬੁੱਤਾਂ ਨਾਲ ਕੀਤਾ, ਭਲਾ, ਉਸੇ ਤਰ੍ਹਾਂ ਹੀ ਮੈਂ ਯਰੂਸ਼ਲਮ ਅਤੇ ਉਸ ਦੀਆਂ ਮੂਰਤੀਆਂ ਨਾਲ ਨਾ ਕਰਾਂ?
12ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।
13ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!
14ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।
15ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!
16ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।
17ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ।
18ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।
19ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।
20ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।
21ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।
22ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।
23ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।

Read ਯਸਾ 10ਯਸਾ 10
Compare ਯਸਾ 10:7-23ਯਸਾ 10:7-23