Text copied!
Bibles in Panjabi

ਯਸਾ 10:8-14 in Panjabi

Help us?

ਯਸਾ 10:8-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?
9 ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?
10 ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ,
11 ਜਿਵੇਂ ਮੈਂ ਸਾਮਰਿਯਾ ਅਤੇ ਉਸ ਦੇ ਬੁੱਤਾਂ ਨਾਲ ਕੀਤਾ, ਭਲਾ, ਉਸੇ ਤਰ੍ਹਾਂ ਹੀ ਮੈਂ ਯਰੂਸ਼ਲਮ ਅਤੇ ਉਸ ਦੀਆਂ ਮੂਰਤੀਆਂ ਨਾਲ ਨਾ ਕਰਾਂ?
12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।
13 ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!
14 ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।
ਯਸਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ