Text copied!
Bibles in Panjabi

ਯਸਾ 11:10-14 in Panjabi

Help us?

ਯਸਾ 11:10-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।
12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।
13 ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।
14 ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।
ਯਸਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ