2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
3 ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।