Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਸਾ - ਯਸਾ 11

ਯਸਾ 11:6-11

Help us?
Click on verse(s) to share them!
6ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।
7ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।
8ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।
9ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।
10ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
11ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।

Read ਯਸਾ 11ਯਸਾ 11
Compare ਯਸਾ 11:6-11ਯਸਾ 11:6-11