Text copied!
Bibles in Panjabi

ਯਸਾ 11:6-12 in Panjabi

Help us?

ਯਸਾ 11:6-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।
7 ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।
8 ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।
9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।
10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।
12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।
ਯਸਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ