9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।
10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।