Text copied!
Bibles in Panjabi

ਯਸਾ 1:15-26 in Panjabi

Help us?

ਯਸਾ 1:15-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
17 ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
19 ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।
20 ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।
21 ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!
22 ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।
23 ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।
24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!
25 ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,
26 ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।
ਯਸਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ