16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
17 ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
19 ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।
20 ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।