2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।
3 ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ
4 ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।