25 ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,
26 ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।
27 ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ।
28 ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।