4 ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।
5 ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ।