Text copied!
Bibles in Panjabi

ਯਸਾ 1:4-7 in Panjabi

Help us?

ਯਸਾ 1:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।
5 ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ।
6 ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।
7 ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।
ਯਸਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ