9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।
10 ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!
11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।
12 ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ?