Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਸਾ

ਯਸਾ 32

Help us?
Click on verse(s) to share them!
1ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।
2ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।
3ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।
4ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪੱਸ਼ਟ ਬੋਲਣ ਲਈ ਤਿਆਰ ਰਹੇਗੀ।
5ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ।
6ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।
7ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।
8ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ।
9ਹੇ ਲਾਪਰਵਾਹ ਔਰਤੋਂ ਉੱਠੋ, ਮੇਰੀ ਅਵਾਜ਼ ਸੁਣੋ! ਹੇ ਬੇਫ਼ਿਕਰ ਧੀਓ, ਮੇਰੇ ਬਚਨ ਉੱਤੇ ਕੰਨ ਲਾਓ!
10ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।
11ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ!
12ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ।
13ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।
14ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ-ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰਨੇ, ਜੰਗਲੀ ਗਧਿਆਂ ਦੀ ਖੁਸ਼ੀ ਅਤੇ ਇੱਜੜਾਂ ਦੀ ਚਾਰਗਾਹ ਹੋ ਜਾਣਗੇ।
15ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।
16ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ।
17ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।
18ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ।

19ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ।
20ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।