10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।