Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 10

ਯਹੋਸ਼ੁ 10:28-33

Help us?
Click on verse(s) to share them!
28ਯਹੋਸ਼ੁਆ ਨੇ ਉਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਉਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਵੀ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
29ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਮੱਕੇਦਾਹ ਤੋਂ ਲਿਬਨਾਹ ਨੂੰ ਗਏ ਅਤੇ ਲਿਬਨਾਹ ਨਾਲ ਯੁੱਧ ਕੀਤਾ।
30ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
31ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਯੁੱਧ ਕੀਤਾ।
32ਤਾਂ ਯਹੋਵਾਹ ਨੇ ਲਾਕੀਸ਼ ਸ਼ਹਿਰ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਸ ਨੂੰ ਅਤੇ ਉਸ ਦੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ।
33ਤਦ ਗਜ਼ਰ ਸ਼ਹਿਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ।

Read ਯਹੋਸ਼ੁ 10ਯਹੋਸ਼ੁ 10
Compare ਯਹੋਸ਼ੁ 10:28-33ਯਹੋਸ਼ੁ 10:28-33