Text copied!
Bibles in Panjabi

ਯਹੋਸ਼ੁ 10:5-14 in Panjabi

Help us?

ਯਹੋਸ਼ੁ 10:5-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਉਹ ਅਤੇ ਉਹਨਾਂ ਦੀ ਸਾਰੀ ਫੌਜ ਨੇ ਚੜਾਈ ਕੀਤੀ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਯੁੱਧ ਕੀਤਾ।
6 ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਸੁਨੇਹਾ ਭੇਜਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਨਾ ਹਟਾਵੀਂ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਰਬਤ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ।
7 ਯਹੋਸ਼ੁਆ ਨਾਲੇ ਸਾਰੇ ਯੋਧੇ ਅਤੇ ਸਾਰੇ ਸੂਰਬੀਰ ਗਿਲਗਾਲ ਤੋਂ ਚੜ੍ਹੇ।
8 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਉਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਉਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖੜ੍ਹਾ ਨਾ ਹੋ ਸਕੇਗਾ।
9 ਯਹੋਸ਼ੁਆ ਨੇ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਉਹਨਾਂ ਉੱਤੇ ਅਚਾਨਕ ਹਮਲਾ ਕੀਤਾ।
10 ਯਹੋਵਾਹ ਨੇ ਇਸਰਾਏਲ ਦੇ ਅੱਗੇ ਉਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਉਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੱਕ ਮਾਰਦਾ ਗਿਆ।
11 ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।
12 ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”
13 ਤਦ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜ੍ਹਾ ਰਿਹਾ, ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲਿਆ। ਕੀ ਇਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਸਾਰੀ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।
14 ਇਸ ਤੋਂ ਅੱਗੇ ਜਾਂ ਪਿੱਛੇ ਅਜਿਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।
ਯਹੋਸ਼ੁ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ