Text copied!
Bibles in Panjabi

ਯਹੋਸ਼ੁ 11:19-23 in Panjabi

Help us?

ਯਹੋਸ਼ੁ 11:19-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਸ ਨੇ ਇਸਰਾਏਲੀਆਂ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਹਨਾਂ ਨੇ ਸਾਰਿਆਂ ਨੂੰ ਯੁੱਧ ਨਾਲ ਜਿੱਤ ਲਿਆ।
20 ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ।
21 ਫਿਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬੀਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਉਹਨਾਂ ਦਾ ਨਾਲੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਸੁੱਟਿਆ।
22 ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ।
23 ਸੋ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਹਨਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ਼ ਵਿੱਚ ਦੇ ਦਿੱਤਾ। ਇਸ ਲਈ ਉਸ ਦੇਸ ਨੂੰ ਯੁੱਧ ਤੋਂ ਅਰਾਮ ਮਿਲਿਆ।
ਯਹੋਸ਼ੁ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ