Text copied!
Bibles in Panjabi

ਯਹੋਸ਼ੁ 11:3-16 in Panjabi

Help us?

ਯਹੋਸ਼ੁ 11:3-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਨਾਲੇ ਕਨਾਨੀਆਂ ਨੂੰ ਜਿਹੜੇ ਪੂਰਬ ਅਤੇ ਪੱਛਮ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫ਼ਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਰਬਤ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਪਾਹ ਦੇ ਦੇਸ ਵਿੱਚ ਸਨ।
4 ਅਤੇ ਉਹ ਅਤੇ ਉਹਨਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ। ਉਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਸਨ ਨਾਲੇ ਘੋੜੇ ਅਤੇ ਰੱਥ ਵੀ ਬਹੁਤ ਹੀ ਸਨ।
5 ਤਾਂ ਇਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਉਹਨਾਂ ਨੇ ਮੇਰੋਮ ਦੇ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਯੁੱਧ ਕਰਨ।
6 ਉਸ ਤੋਂ ਬਾਅਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਉਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਇਸੇ ਵੇਲੇ ਮੈਂ ਇਹਨਾਂ ਸਾਰਿਆਂ ਨੂੰ ਇਸਰਾਏਲ ਦੇ ਵੱਸ ਵਿੱਚ ਕਰਕੇ ਮਰਵਾ ਦਿਆਂਗਾ! ਤੂੰ ਉਹਨਾਂ ਦੇ ਘੋੜਿਆਂ ਦੀਆਂ ਵਾਗਾਂ ਵੱਢੇਂਗਾ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜੇਂਗਾ।
7 ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਯੋਧੇ ਉਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਨਕ ਉਹਨਾਂ ਉੱਤੇ ਆਣ ਪਏ।
8 ਅਤੇ ਯਹੋਵਾਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੱਕ ਅਤੇ ਮਿਸਰਫ਼ੋਥ-ਮਇਮ ਅਤੇ ਮਿਸਪੇਹ ਦੀ ਘਾਟੀ ਤੱਕ ਚੜ੍ਹਦੇ ਪਾਸੇ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਇਉਂ ਮਾਰਿਆ ਕਿ ਉਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ।
9 ਅਤੇ ਯਹੋਸ਼ੁਆ ਨੇ ਉਹਨਾਂ ਨਾਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਉਹਨਾਂ ਦਿਆਂ ਘੋੜਿਆਂ ਦੀਆਂ ਨਾੜਾਂ ਨੂੰ ਵੱਢ ਸੁੱਟਿਆ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜ ਦਿੱਤਾ।
10 ਤਾਂ ਇਸ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤਲਵਾਰ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਇਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।
11 ਉਹਨਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤਲਵਾਰ ਦੀ ਧਾਰ ਨਾਲ ਵੱਢ ਕੇ ਉਹਨਾਂ ਦਾ ਸੱਤਿਆਨਾਸ ਕਰ ਸੁੱਟਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ।
12 ਅਤੇ ਯਹੋਸ਼ੁਆ ਨੇ ਇਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਉਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਕੇ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ।
13 ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥਾਂ ਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ।
14 ਅਤੇ ਇਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੱਕ ਉਹਨਾਂ ਦਾ ਨਾਸ ਨਾ ਕਰ ਲਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ।
15 ਜਿਵੇਂ ਯਹੋਵਾਹ ਨੇ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਹੀ ਮੂਸਾ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਅਤੇ ਉਸੇ ਤਰ੍ਹਾਂ ਹੀ ਯਹੋਸ਼ੁਆ ਨੇ ਕੀਤਾ। ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸ ਨੇ ਕੋਈ ਗੱਲ ਬਾਕੀ ਨਾ ਛੱਡੀ।
16 ਇਸ ਤਰ੍ਹਾਂ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਅਰਥਾਤ ਇਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮੈਦਾਨ, ਇਸਰਾਏਲ ਦਾ ਪਹਾੜੀ ਦੇਸ ਅਤੇ ਉਸ ਦਾ ਬੇਟ।
ਯਹੋਸ਼ੁ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ