Text copied!
Bibles in Panjabi

ਯਹੋਸ਼ੁ 13:11-32 in Panjabi

Help us?

ਯਹੋਸ਼ੁ 13:11-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੱਕ
12 ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫ਼ਾਈਆਂ ਤੋਂ ਇਕੱਲਾ ਬਚ ਗਿਆ ਸੀ ਕਿਉਂ ਜੋ ਮੂਸਾ ਨੇ ਉਹਨਾਂ ਨੂੰ ਮਾਰ ਕੇ ਕੱਢ ਦਿੱਤਾ ਸੀ
13 ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਰਹਿੰਦੇ ਹਨ।
14 ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਹਿੱਸਾ ਨਹੀਂ ਦਿੱਤਾ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦਾ ਭਾਗ ਹਨ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।
15 ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ।
16 ਅਤੇ ਉਹਨਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਡੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੱਕ ਸਾਰਾ ਮੈਦਾਨ
17 ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮੈਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ ਬਆਲ ਮਓਨ
18 ਅਤੇ ਯਹਾਸ ਅਤੇ ਕਦੇਮੋਥ ਅਤੇ ਮੇਫ਼ਾਅਥ
19 ਅਤੇ ਕਿਰਯਾਤਾਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਰਬਤ ਦੀ ਖੱਡ ਵਿੱਚ ਹੈ।
20 ਅਤੇ ਬੈਤ ਪਓਰ ਅਤੇ ਪਿਸਗਾਹ ਦੀਆਂ ਢਾਲਾਂ ਅਤੇ ਬੈਤ ਯਸ਼ਿਮੋਥ
21 ਅਤੇ ਉਪਰਲੇ ਮੈਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦੇ ਪ੍ਰਧਾਨਾਂ ਦੇ ਨਾਲ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।
22 ਉਸ ਫ਼ਾਲ ਪਾਉਣ ਵਾਲੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤਲਵਾਰ ਨਾਲ ਉਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।
23 ਰਊਬੇਨੀਆਂ ਦੀ ਹੱਦ ਯਰਦਨ ਅਤੇ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ਼ ਉਹਨਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।
24 ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਭਾਗ ਦੇ ਦਿੱਤਾ।
25 ਅਤੇ ਉਹਨਾਂ ਦੀ ਹੱਦ ਯਾਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੱਕ ਜਿਹੜਾ ਰੱਬਾਹ ਦੇ ਅੱਗੇ ਹੈ।
26 ਅਤੇ ਹਸ਼ਬੋਨ ਤੋਂ ਰਾਮਥ ਮਿਸਪੇਹ ਅਤੇ ਬਟੋਨੀਮ ਤੱਕ ਅਤੇ ਮਹਨਇਮ ਤੋਂ ਦਬੀਰ ਦੀ ਹੱਦ ਤੱਕ।
27 ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫ਼ੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੱਕ ਯਰਦਨ ਪਾਰ ਪੂਰਬ ਵੱਲ
28 ਇਹ ਗਾਦੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।
29 ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਵੀ ਮਿਲਖ਼ ਦੇ ਦਿੱਤੀ ਅਤੇ ਉਹ ਮਨੱਸ਼ੀਆਂ ਦੇ ਅੱਧੇ ਗੋਤ ਲਈ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ।
30 ਅਤੇ ਉਹਨਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ।
31 ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪੁੱਤਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤਰਾਂ ਦੇ ਅੱਧ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ।
32 ਇਹ ਉਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮੈਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ।
ਯਹੋਸ਼ੁ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ