18ਅਤੇ ਯਹਾਸ ਅਤੇ ਕਦੇਮੋਥ ਅਤੇ ਮੇਫ਼ਾਅਥ
19ਅਤੇ ਕਿਰਯਾਤਾਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਰਬਤ ਦੀ ਖੱਡ ਵਿੱਚ ਹੈ।
20ਅਤੇ ਬੈਤ ਪਓਰ ਅਤੇ ਪਿਸਗਾਹ ਦੀਆਂ ਢਾਲਾਂ ਅਤੇ ਬੈਤ ਯਸ਼ਿਮੋਥ
21ਅਤੇ ਉਪਰਲੇ ਮੈਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦੇ ਪ੍ਰਧਾਨਾਂ ਦੇ ਨਾਲ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।
22ਉਸ ਫ਼ਾਲ ਪਾਉਣ ਵਾਲੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤਲਵਾਰ ਨਾਲ ਉਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।
23ਰਊਬੇਨੀਆਂ ਦੀ ਹੱਦ ਯਰਦਨ ਅਤੇ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ਼ ਉਹਨਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।
24ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਭਾਗ ਦੇ ਦਿੱਤਾ।