2 ਬਾਕੀ ਦੀ ਧਰਤੀ ਇਹ ਹੈ, ਫ਼ਲਿਸਤੀਆਂ ਦੇ ਸਾਰੇ ਖੇਤਰ ਅਤੇ ਗਸ਼ੂਰੀਆਂ ਦੇ ਸਾਰੇ
3 ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੱਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਭਾਗ ਗਿਣਿਆ ਜਾਂਦਾ ਹੈ, ਫ਼ਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸ਼ਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ
4 ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨੀਆਂ ਦਾ ਹੈ, ਅਫੇਕ ਤੱਕ ਅਮੋਰੀਆਂ ਦੀ ਹੱਦ ਤੱਕ।
5 ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ ਗਾਦ ਤੋਂ ਜਿਹੜਾ ਹਰਮੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੱਕ।