Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 13

ਯਹੋਸ਼ੁ 13:4-10

Help us?
Click on verse(s) to share them!
4ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨੀਆਂ ਦਾ ਹੈ, ਅਫੇਕ ਤੱਕ ਅਮੋਰੀਆਂ ਦੀ ਹੱਦ ਤੱਕ।
5ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ ਗਾਦ ਤੋਂ ਜਿਹੜਾ ਹਰਮੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੱਕ।
6ਪਰਬਤ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫ਼ੋਥ-ਮਇਮ ਤੱਕ ਅਰਥਾਤ ਸਾਰੇ ਸੀਦੋਨੀ। ਮੈਂ ਉਹਨਾਂ ਨੂੰ ਇਸਰਾਏਲੀਆਂ ਦੇ ਅੱਗੋਂ ਕੱਢ ਦਿਆਂਗਾ। ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ਼ ਨੂੰ ਵੰਡ ਦੇ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ।
7ਹੁਣ ਇਸ ਧਰਤੀ ਨੂੰ ਉਹਨਾਂ ਨੌਂ ਗੋਤਾਂ ਅਤੇ ਮਨੱਸ਼ਹ ਦੇ ਅੱਧੇ ਗੋਤ ਲਈ ਮਿਲਖ਼ ਵਿੱਚ ਵੰਡ ਦੇਵੀਂ।
8ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ਼ ਜਿਹੜੀ ਮੂਸਾ ਨੇ ਉਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤੀ ਸੀ।
9ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮੈਦਾਨ ਦੀਬੋਨ ਤੱਕ
10ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੱਕ

Read ਯਹੋਸ਼ੁ 13ਯਹੋਸ਼ੁ 13
Compare ਯਹੋਸ਼ੁ 13:4-10ਯਹੋਸ਼ੁ 13:4-10