Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 15

ਯਹੋਸ਼ੁ 15:1-39

Help us?
Click on verse(s) to share them!
1ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।
2ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।
3ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।
4ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ।
5ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।
6ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।
7ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।
8ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।
9ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।
10ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
11ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।
12ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ।
13ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
14ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ
15ਉੱਥੋਂ ਉਹ ਨੇ ਦਬੀਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
16ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।
17ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।
18ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?
19ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
20ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ।
21ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ
22ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ
23ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ
24ਜ਼ੀਫ਼ ਅਤੇ ਤਲਮ ਅਤੇ ਬਆਲੋਥ
25ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ
26ਅਮਾਮ ਅਤੇ ਸ਼ਮਾ ਅਤੇ ਮੋਲਾਦਾਹ
27ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ-ਪਾਲਟ
28ਅਤੇ ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਬਿਜ਼ਯੋਥਯਾਹ
29ਬਆਲਾਹ ਅਤੇ ਇੱਯੀਮ ਅਤੇ ਆਸਮ
30ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ
31ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ
32ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।
33ਮੈਦਾਨ ਵਿੱਚ ਅਸ਼ਤਾਓਲ ਅਤੇ ਜੋਰਾਹ ਅਤੇ ਅਸ਼ਨਾਹ
34ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ
35ਯਰਮੂਥ ਅਤੇ ਅਦੁੱਲਾਮ, ਸੋਕੋਹ ਅਤੇ ਅਜ਼ੇਕਾਹ
36ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
37ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ
38ਅਤੇ ਦਿਲਾਨ ਅਤੇ ਮਿਸਪੇਹ ਅਤੇ ਯਾਕਥਏਲ
39ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ

Read ਯਹੋਸ਼ੁ 15ਯਹੋਸ਼ੁ 15
Compare ਯਹੋਸ਼ੁ 15:1-39ਯਹੋਸ਼ੁ 15:1-39