3ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।
4ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ।
5ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।
6ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।
7ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।
8ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।
9ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।
10ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
11ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।
12ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ।
13ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।