Text copied!
Bibles in Panjabi

ਯਹੋਸ਼ੁ 15:3-13 in Panjabi

Help us?

ਯਹੋਸ਼ੁ 15:3-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।
4 ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ।
5 ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।
6 ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।
7 ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।
8 ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।
9 ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।
10 ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
11 ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।
12 ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ।
13 ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
ਯਹੋਸ਼ੁ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ