Text copied!
Bibles in Panjabi

ਯਹੋਸ਼ੁ 17:2-14 in Panjabi

Help us?

ਯਹੋਸ਼ੁ 17:2-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫ਼ਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁਰਖ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
3 ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
4 ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।
5 ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।
6 ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤਰਾਂ ਦੇ ਵਿੱਚ ਹਿੱਸਾ ਲਿਆ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤਰਾਂ ਦਾ ਸੀ।
7 ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੱਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਉਹ ਹੱਦ ਸੱਜੇ ਪਾਸਿਓਂ ਏਨ-ਤੱਪੂਆਹ ਦੇ ਵਸਨੀਕਾਂ ਤੱਕ ਲੰਘੀ।
8 ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਇਫ਼ਰਾਈਮੀਆਂ ਦਾ ਸੀ।
9 ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।
10 ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।
11 ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।
12 ਪਰ ਮਨੱਸ਼ੀ ਉਹਨਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀਂ ਵੱਸੇ ਰਹੇ।
13 ਇਸ ਤਰ੍ਹਾਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਉਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਨਾ ਕੱਢਿਆ।
14 ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।
ਯਹੋਸ਼ੁ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ