5ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।
6ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤਰਾਂ ਦੇ ਵਿੱਚ ਹਿੱਸਾ ਲਿਆ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤਰਾਂ ਦਾ ਸੀ।
7ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੱਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਉਹ ਹੱਦ ਸੱਜੇ ਪਾਸਿਓਂ ਏਨ-ਤੱਪੂਆਹ ਦੇ ਵਸਨੀਕਾਂ ਤੱਕ ਲੰਘੀ।
8ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਇਫ਼ਰਾਈਮੀਆਂ ਦਾ ਸੀ।
9ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।
10ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।
11ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।