Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ

ਯਹੋਸ਼ੁ 18

Help us?
Click on verse(s) to share them!
1ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ।
2ਇਸਰਾਏਲੀਆਂ ਵਿੱਚ ਸੱਤ ਗੋਤਾਂ ਬਾਕੀ ਰਹਿੰਦੀਆਂ ਸਨ ਜਿਨ੍ਹਾਂ ਨੂੰ ਵਿਰਾਸਤ ਨਹੀਂ ਵੰਡੀ ਗਈ।
3ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਵਿੱਚ ਜਾ ਕੇ ਕਬਜ਼ਾ ਕਰਨ ਦੇ ਲਈ, ਜਿਹੜਾ ਤੁਹਾਡਿਆਂ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ, ਕਦੋਂ ਤੱਕ ਦੇਰ ਕਰੋਂਗੇ?
4ਆਪਣੇ ਲਈ ਹਰ ਗੋਤ ਤੋਂ ਤਿੰਨ ਮਨੁੱਖ ਠਹਿਰਾਓ। ਫਿਰ ਮੈਂ ਉਹਨਾਂ ਨੂੰ ਭੇਜਾਂਗਾ ਅਤੇ ਉਹ ਉੱਠ ਕੇ ਉਸ ਦੇਸ ਵਿੱਚ ਫਿਰਨ ਅਤੇ ਆਪਣੀ ਮਿਲਖ਼ ਅਨੁਸਾਰ ਉਹ ਨੂੰ ਦੱਸਣ, ਫਿਰ ਉਹ ਮੇਰੇ ਕੋਲ ਆਉਣ।
5ਉਹ ਉਸ ਨੂੰ ਸੱਤਾਂ ਹਿੱਸਿਆਂ ਵਿੱਚ ਵੰਡਣ। ਯਹੂਦਾਹ ਆਪਣੀ ਹੱਦ ਕੋਲ ਦੱਖਣ ਵਿੱਚ ਖੜ੍ਹਾ ਰਹੇ ਅਤੇ ਯੂਸੁਫ਼ ਦਾ ਘਰਾਣਾ ਆਪਣੀ ਹੱਦ ਕੋਲ ਉਤਰ ਵੱਲ ਖੜ੍ਹਾ ਰਹੇ।
6ਤਦ ਤੁਸੀਂ ਉਸ ਦੇਸ ਨੂੰ ਸੱਤਾਂ ਹਿੱਸਿਆਂ ਵਿੱਚ ਲਿਖ ਕੇ ਉਹਨਾਂ ਨੂੰ ਐਥੇ ਮੇਰੇ ਕੋਲ ਲਿਆਓ ਅਤੇ ਮੈਂ ਤੁਹਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਐਥੇ ਹਿੱਸਾ ਪਾਵਾਂਗਾ।
7ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਭਾਗ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਹਨਾਂ ਦੀ ਮਿਲਖ਼ ਹੈ ਅਤੇ ਗਾਦ ਅਤੇ ਰਊਬੇਨ, ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ਼ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ ਸੀ।
8ਉਹ ਮਨੁੱਖ ਉੱਠ ਕੇ ਤੁਰ ਪਏ ਅਤੇ ਯਹੋਸ਼ੁਆ ਨੇ ਉਹਨਾਂ ਜਾਣ ਵਾਲਿਆਂ ਨੂੰ ਦੇਸ ਦੇ ਦੱਸਣ ਦਾ ਹੁਕਮ ਦਿੱਤਾ ਕਿ ਜਾਓ ਅਤੇ ਉਸ ਦੇਸ ਵਿੱਚ ਫਿਰੋ ਅਤੇ ਉਹ ਨੂੰ ਦੱਸੋ, ਫਿਰ ਮੇਰੇ ਕੋਲ ਮੁੜ ਆਓ ਅਤੇ ਮੈਂ ਤੁਹਾਡੇ ਲਈ ਇੱਥੇ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਭਾਗ ਪਾਵਾਂਗਾ।
9ਉਸ ਤੋਂ ਬਾਅਦ ਉਹ ਮਨੁੱਖ ਜਾ ਕੇ ਉਸ ਦੇਸ ਵਿੱਚੋਂ ਦੀ ਲੰਘੇ ਅਤੇ ਉਹਨਾਂ ਨੇ ਸ਼ਹਿਰਾਂ ਅਨੁਸਾਰ ਸੱਤਾਂ ਹਿੱਸਿਆਂ ਵਿੱਚ ਕਰਕੇ ਇੱਕ ਪੋਥੀ ਵਿੱਚ ਲਿਖਿਆ ਤਾਂ ਉਹ ਯਹੋਸ਼ੁਆ ਕੋਲ ਸ਼ੀਲੋਹ ਦੇ ਡੇਰੇ ਵਿੱਚ ਮੁੜ ਆਏ।
10ਯਹੋਸ਼ੁਆ ਨੇ ਉਹਨਾਂ ਲਈ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਪਰਚੀਆਂ ਪਾਈਆਂ ਸੋ ਯਹੋਸ਼ੁਆ ਨੇ ਉੱਥੇ ਉਸ ਦੇਸ ਨੂੰ ਇਸਰਾਏਲੀਆਂ ਲਈ ਉਹਨਾਂ ਦੇ ਹਿੱਸਿਆਂ ਅਨੁਸਾਰ ਵੰਡ ਦਿੱਤਾ।
11ਬਿਨਯਾਮੀਨੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਪਿਆ ਅਤੇ ਉਹਨਾਂ ਦੇ ਭਾਗ ਦੀ ਹੱਦ ਯਹੂਦੀਆਂ ਅਤੇ ਯੂਸੁਫ਼ ਦੀ ਅੰਸ ਦੇ ਵਿੱਚਕਾਰ ਨਿੱਕਲੀ।
12ਉਤਰ ਪਾਸੇ ਉਹਨਾਂ ਦੀ ਹੱਦ ਯਰਦਨ ਤੋਂ ਸੀ ਅਤੇ ਉਹ ਹੱਦ ਉਤਰ ਵੱਲ ਯਰੀਹੋ ਦੀ ਉਚਿਆਈ ਨੂੰ ਚੜ੍ਹ ਕੇ ਪੱਛਮ ਵੱਲੋਂ ਪਹਾੜੀ ਦੇਸ ਦੇ ਰਸਤੇ ਤੋਂ ਚੜ੍ਹੀ ਅਤੇ ਉਹ ਦਾ ਫੈਲਾਓ ਬੈਤ-ਆਵਨ ਦੀ ਉਜਾੜ ਤੱਕ ਸੀ।
13ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੱਕ ਦੱਖਣ ਵੱਲ ਗਈ ਜਿਹੜਾ ਬੈਤਏਲ ਹੈ, ਫਿਰ ਉਹ ਹੱਦ ਅਟਾਰੋਥ ਅੱਦਾਰ ਨੂੰ ਉਸ ਪਰਬਤ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ-ਹੋਰੋਨ ਦੇ ਦੱਖਣ ਦੀ ਵੱਲ ਹੈ।
14ਤਾਂ ਉਹ ਹੱਦ ਹੇਠਾਂ ਜਾ ਕੇ ਲਹਿੰਦੇ ਪਾਸੇ ਉਸ ਪਰਬਤ ਤੋਂ ਦੱਖਣ ਵੱਲ ਮੁੜੀ ਜਿਹੜਾ ਬੈਤ-ਹੋਰੋਨ ਦੇ ਅੱਗੇ ਦੱਖਣ ਵੱਲ ਹੈ ਅਤੇ ਉਹ ਦਾ ਫੈਲਾਓ ਕਿਰਯਥ-ਬਆਲ ਤੱਕ ਸੀ ਜਿਹੜਾ ਕਿਰਯਥ-ਯਾਰੀਮ ਵੀ ਹੈ ਜਿਹੜਾ ਯਹੂਦੀਆਂ ਦਾ ਸ਼ਹਿਰ ਹੈ। ਇਹ ਪੱਛਮ ਦਾ ਪਾਸਾ ਸੀ।
15ਦੱਖਣ ਦਾ ਪਾਸਾ ਕਿਰਯਥ-ਯਾਰੀਮ ਦੀ ਸਰਹੱਦ ਤੋਂ ਸੀ ਅਤੇ ਉਹ ਹੱਦ ਪੱਛਮ ਵੱਲ ਜਾ ਕੇ ਨਫ਼ਤੋਆਹ ਦੇ ਪਾਣੀਆਂ ਦੇ ਸੋਤੇ ਤੱਕ ਪਹੁੰਚੀ।
16ਫਿਰ ਉਹ ਹੱਦ ਉਸ ਪਰਬਤ ਦੇ ਸਿਰੇ ਤੱਕ ਜਿਹੜਾ ਬਨ ਹਿੰਨੋਮ ਦੇ ਪੁੱਤਰ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਤੋਂ ਯਬੂਸੀਆਂ ਦੀ ਚੜ੍ਹਾਈ ਤੱਕ ਦੱਖਣ ਵੱਲ ਉਤਰੀ ਤਾਂ ਏਨ-ਰੋਗੇਲ ਨੂੰ ਉਤਰੀ।
17ਫਿਰ ਉਹ ਉਤਰ ਵੱਲ ਜਾ ਕੇ ਏਨ-ਸ਼ਮਸ਼ ਕੋਲ ਨਿੱਕਲੀ ਅਤੇ ਗਲੀਲੋਥ ਤੱਕ ਨਿੱਕਲੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਅਤੇ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਉਤਰੀ।
18ਉਹ ਅਰਾਬਾਹ ਦੇ ਅੱਗੇ ਚੜ੍ਹਾਈ ਤੱਕ ਉਤਰ ਵੱਲ ਲੰਘੀ ਤਾਂ ਅਰਾਬਾਹ ਨੂੰ ਉਤਰੀ।

19ਫਿਰ ਉਹ ਹੱਦ ਬੈਤ ਹਗਲਾਹ ਦੀ ਚੜ੍ਹਾਈ ਤੱਕ ਉਤਰ ਵੱਲ ਪਹੁੰਚੀ ਅਤੇ ਉਸ ਹੱਦ ਦਾ ਫੈਲਾਓ ਖਾਰੇ ਸਮੁੰਦਰ ਦੀ ਉਤਰ ਵੱਲ ਦੀ ਖਾੜੀ ਤੱਕ ਅਰਥਾਤ ਯਰਦਨ ਦੇ ਦੱਖਣੀ ਸਿਰੇ ਤੱਕ ਸੀ। ਇਹ ਦੱਖਣ ਦੀ ਹੱਦ ਸੀ।
20ਪੂਰਬ ਦੇ ਪਾਸੇ ਉਹ ਦੀ ਹੱਦ ਯਰਦਨ ਸੀ। ਇਹ ਬਿਨਯਾਮੀਨੀਆਂ ਦੀ ਮਿਲਖ਼ ਦੀਆਂ ਆਲੇ-ਦੁਆਲੇ ਦੀਆਂ ਹੱਦਾਂ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
21ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸਨ, ਯਰੀਹੋ ਅਤੇ ਬੈਤ ਹਗਲਾਹ ਅਤੇ ਏਮਕ ਕਸੀਸ
22ਅਤੇ ਬੈਤ ਅਰਾਬਾਹ ਅਤੇ ਸਮਾਰਯਿਮ ਅਤੇ ਬੈਤਏਲ
23ਅਤੇ ਅੱਵੀਮ ਅਤੇ ਪਾਰਾਹ ਅਤੇ ਓਫਰਾਹ
24ਅਤੇ ਕਫ਼ਰ-ਅੰਮੋਨੀ ਅਤੇ ਆਫ਼ਨੀ ਅਤੇ ਗਬਾ। ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ
25ਗਿਬਓਨ ਅਤੇ ਰਾਮਾਹ ਅਤੇ ਬਏਰੋਥ
26ਅਤੇ ਮਿਸਪੇਹ ਅਤੇ ਕਫ਼ੀਰਾਹ ਅਤੇ ਮੋਸਾਹ
27ਅਤੇ ਰਕਮ ਅਤੇ ਯਿਰਪਏਲ ਅਤੇ ਤਰਲਾਹ
28ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਬ ਕਿਰਯਥ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। ਇਹ ਬਿਨਯਾਮੀਨੀਆਂ ਦਾ ਹਿੱਸਾ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ।