15 ਦੱਖਣ ਦਾ ਪਾਸਾ ਕਿਰਯਥ-ਯਾਰੀਮ ਦੀ ਸਰਹੱਦ ਤੋਂ ਸੀ ਅਤੇ ਉਹ ਹੱਦ ਪੱਛਮ ਵੱਲ ਜਾ ਕੇ ਨਫ਼ਤੋਆਹ ਦੇ ਪਾਣੀਆਂ ਦੇ ਸੋਤੇ ਤੱਕ ਪਹੁੰਚੀ।
16 ਫਿਰ ਉਹ ਹੱਦ ਉਸ ਪਰਬਤ ਦੇ ਸਿਰੇ ਤੱਕ ਜਿਹੜਾ ਬਨ ਹਿੰਨੋਮ ਦੇ ਪੁੱਤਰ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਤੋਂ ਯਬੂਸੀਆਂ ਦੀ ਚੜ੍ਹਾਈ ਤੱਕ ਦੱਖਣ ਵੱਲ ਉਤਰੀ ਤਾਂ ਏਨ-ਰੋਗੇਲ ਨੂੰ ਉਤਰੀ।
17 ਫਿਰ ਉਹ ਉਤਰ ਵੱਲ ਜਾ ਕੇ ਏਨ-ਸ਼ਮਸ਼ ਕੋਲ ਨਿੱਕਲੀ ਅਤੇ ਗਲੀਲੋਥ ਤੱਕ ਨਿੱਕਲੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਅਤੇ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਉਤਰੀ।
18 ਉਹ ਅਰਾਬਾਹ ਦੇ ਅੱਗੇ ਚੜ੍ਹਾਈ ਤੱਕ ਉਤਰ ਵੱਲ ਲੰਘੀ ਤਾਂ ਅਰਾਬਾਹ ਨੂੰ ਉਤਰੀ।
19 ਫਿਰ ਉਹ ਹੱਦ ਬੈਤ ਹਗਲਾਹ ਦੀ ਚੜ੍ਹਾਈ ਤੱਕ ਉਤਰ ਵੱਲ ਪਹੁੰਚੀ ਅਤੇ ਉਸ ਹੱਦ ਦਾ ਫੈਲਾਓ ਖਾਰੇ ਸਮੁੰਦਰ ਦੀ ਉਤਰ ਵੱਲ ਦੀ ਖਾੜੀ ਤੱਕ ਅਰਥਾਤ ਯਰਦਨ ਦੇ ਦੱਖਣੀ ਸਿਰੇ ਤੱਕ ਸੀ। ਇਹ ਦੱਖਣ ਦੀ ਹੱਦ ਸੀ।
20 ਪੂਰਬ ਦੇ ਪਾਸੇ ਉਹ ਦੀ ਹੱਦ ਯਰਦਨ ਸੀ। ਇਹ ਬਿਨਯਾਮੀਨੀਆਂ ਦੀ ਮਿਲਖ਼ ਦੀਆਂ ਆਲੇ-ਦੁਆਲੇ ਦੀਆਂ ਹੱਦਾਂ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
21 ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸਨ, ਯਰੀਹੋ ਅਤੇ ਬੈਤ ਹਗਲਾਹ ਅਤੇ ਏਮਕ ਕਸੀਸ
22 ਅਤੇ ਬੈਤ ਅਰਾਬਾਹ ਅਤੇ ਸਮਾਰਯਿਮ ਅਤੇ ਬੈਤਏਲ
23 ਅਤੇ ਅੱਵੀਮ ਅਤੇ ਪਾਰਾਹ ਅਤੇ ਓਫਰਾਹ