33 ਉਹਨਾਂ ਦੀ ਹੱਦ ਹਲਫ ਤੋਂ ਸਅਨਇਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ, ਯਬਨੇਲ ਤੋਂ ਲੱਕੂਮ ਤੱਕ ਅਤੇ ਉਸ ਦਾ ਫੈਲਾਓ ਯਰਦਨ ਤੱਕ ਸੀ
34 ਤਾਂ ਉਹ ਹੱਦ ਪੱਛਮ ਵੱਲ ਅਜ਼ਨੋਥ ਤਾਬੋਰ ਨੂੰ ਮੁੜੀ ਅਤੇ ਉੱਥੋਂ ਹੁੱਕੋਕ ਨੂੰ ਜਾ ਨਿੱਕਲੀ ਅਤੇ ਦੱਖਣ ਵੱਲ ਜ਼ਬੂਲੁਨ ਨੂੰ ਜਾ ਪਹੁੰਚੀ ਅਤੇ ਪੱਛਮ ਵੱਲ ਆਸ਼ੇਰ ਨੂੰ ਅਤੇ ਸੂਰਜ ਦੇ ਚੜ੍ਹਦੇ ਪਾਸੇ ਯਰਦਨ ਕੋਲ ਯਹੂਦਾਹ ਨੂੰ ਜਾ ਪਹੁੰਚੀ
35 ਅਤੇ ਗੜ੍ਹ ਵਾਲੇ ਸ਼ਹਿਰ ਇਹ ਸਨ, ਸਿੱਦੀਮ, ਸੇਰ ਅਤੇ ਹੰਮਥ, ਰੱਕਥ ਅਤੇ ਕਿੰਨਰਥ
36 ਅਤੇ ਅਦਾਮਾਹ ਅਤੇ ਰਾਮਾਹ ਅਤੇ ਹਾਸੋਰ
37 ਅਤੇ ਕਾਦੇਸ਼ ਅਤੇ ਅਦਰਈ ਅਤੇ ਏਨ-ਹਾਸੋਰ
38 ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ
39 ਇਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
40 ਸੱਤਵੀਂ ਪਰਚੀ ਦਾਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ
41 ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਇਹ ਸੀ, ਸਾਰਾਹ ਅਤੇ ਅਸ਼ਤਾਓਲ ਅਤੇ ਈਰ-ਸ਼ਮਸ਼
42 ਅਤੇ ਸ਼ਆਲੱਬੀਨ ਅਤੇ ਅੱਯਾਲੋਨ ਅਤੇ ਯਿਥਲਾਹ
43 ਅਤੇ ਏਲੋਨ ਅਤੇ ਤਿਮਨਾਹ ਅਤੇ ਅਕਰੋਨ
44 ਅਤੇ ਅਲਤਕੇਹ ਅਤੇ ਗਿਬਥੋਨ ਅਤੇ ਬਆਲਾਥ
45 ਅਤੇ ਯਿਹੁਦ ਅਤੇ ਬਨੇ-ਬਰਕ ਅਤੇ ਗਥ-ਰਿੰਮੋਨ
46 ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫ਼ਾ ਦੇ ਸਾਹਮਣੇ ਦੀ ਹੱਦ
47 ਅਤੇ ਦਾਨੀਆਂ ਦੀ ਹੱਦ ਉਹਨਾਂ ਤੋਂ ਪਾਰ ਇਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਨਾਲ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਸੇਰਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਮ ਉੱਤੇ ਆਖਿਆ
48 ਇਹ ਦਾਨੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
49 ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ਼ ਦਿੱਤੀ।
50 ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।
51 ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।