Text copied!
Bibles in Panjabi

ਯਹੋਸ਼ੁ 1:4-10 in Panjabi

Help us?

ਯਹੋਸ਼ੁ 1:4-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਜਾੜ ਅਤੇ ਉਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੱਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ, ਸੂਰਜ ਦੇ ਡੁੱਬਣ ਦੇ ਪਾਸੇ ਵੱਡੇ ਸਮੁੰਦਰ ਤੱਕ ਤੁਹਾਡੀ ਹੱਦ ਹੋਵੇਗੀ।
5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।
6 ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।
7 ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।
8 ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
10 ਯਹੋਸ਼ੁਆ ਨੇ ਲੋਕਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ,
ਯਹੋਸ਼ੁ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ