Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ

ਯਹੋਸ਼ੁ 20

Help us?
Click on verse(s) to share them!
1ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
2ਇਸਰਾਏਲੀਆਂ ਨਾਲ ਗੱਲ ਕਰ ਕਿ ਤੁਸੀਂ ਆਪਣੇ ਲਈ ਪਨਾਹ ਨਗਰ ਠਹਿਰਾਓ ਜਿਸ ਦੇ ਬਾਰੇ ਮੈਂ ਮੂਸਾ ਦੇ ਰਾਹੀਂ ਤੁਹਾਨੂੰ ਆਖਿਆ ਸੀ
3ਜਿੱਥੇ ਉਹ ਖੂਨੀ ਭੱਜ ਜਾਵੇ ਜਿਸ ਨੇ ਅਣਜਾਣੇ ਜਾਂ ਗਲਤੀ ਦੇ ਨਾਲ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਉਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।
4ਉਹ ਇਹਨਾਂ ਨਗਰਾਂ ਵਿੱਚੋਂ ਇੱਕ ਨੂੰ ਭੱਜ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਉਹ ਉਸ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਉਹ ਉਸ ਨੂੰ ਥਾਂ ਦੇਣ ਕਿ ਉਹ ਉਹਨਾਂ ਦੇ ਵਿੱਚ ਵੱਸ ਜਾਵੇ।
5ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਉਹ ਖ਼ੂਨੀ ਨੂੰ ਉਸ ਦੇ ਹੱਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ।
6ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੱਕ ਕਿ ਉਹ ਨਿਆਂ ਲਈ ਮੰਡਲੀ ਦੇ ਅੱਗੇ ਨਾ ਖੜ੍ਹਾ ਹੋਵੇ ਅਤੇ ਜਦ ਤੱਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਹਨਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਹ ਸ਼ਹਿਰ ਨੂੰ ਜਿੱਥੋਂ ਉਸ ਨੱਸਿਆ ਸੀ ਜਾਵੇ।
7ਅਤੇ ਉਹਨਾਂ ਨੇ ਨਫ਼ਤਾਲੀ ਦੇ ਪਰਬਤ ਉੱਤੇ ਗਲੀਲ ਵਿੱਚ ਕਾਦੇਸ਼ ਨੂੰ ਅਤੇ ਇਫ਼ਰਾਈਮ ਦੇ ਪਰਬਤ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਰਬਤ ਵਿੱਚ ਕਿਰਯਥ-ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ।
8ਅਤੇ ਯਰਦਨ ਦੇ ਪਾਰ ਯਰੀਹੋ ਦੇ ਪੂਰਬ ਵੱਲ ਉਹਨਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮੈਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਾਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ।
9ਇਹ ਨਗਰ ਸਾਰੇ ਇਸਰਾਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਹਨਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਭੱਜ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਣੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੱਕ ਕਿ ਉਹ ਮੰਡਲੀ ਦੇ ਅੱਗੇ ਨਾ ਖੜ੍ਹਾ ਕੀਤਾ ਜਾਵੇ।