34 ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨੁਆਮ ਉਹ ਦੀ ਸ਼ਾਮਲਾਟ ਸਣੇ, ਕਰਤਾਹ ਉਹ ਦੀ ਸ਼ਾਮਲਾਟ ਸਣੇ,
35 ਦਿਮਨਾਹ ਉਹ ਦੀ ਸ਼ਾਮਲਾਟ ਸਣੇ ਅਤੇ ਨਹਲਾਲ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
36 ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਟ ਸਣੇ ਅਤੇ ਯਹਾਸ ਉਹ ਦੀ ਸ਼ਾਮਲਾਟ ਸਣੇ
37 ਕਦੇਮੋਥ ਉਹ ਦੀ ਸ਼ਾਮਲਾਟ ਸਣੇ ਅਤੇ ਮੇਫ਼ਾਅਥ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
38 ਅਤੇ ਗਾਦ ਦੀ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ, ਅਤੇ ਮਹਨਇਮ ਉਹ ਦੀ ਸ਼ਾਮਲਾਟ ਸਣੇ,
39 ਹਸ਼ਬੋਨ ਉਹ ਦੀ ਸ਼ਾਮਲਾਟ ਸਣੇ ਅਤੇ ਯਾਜ਼ੇਰ ਉਹ ਦੀ ਸ਼ਾਮਲਾਟ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ
40 ਇਹ ਸਾਰੇ ਸ਼ਹਿਰ ਮਰਾਰੀਆਂ ਦੇ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚੋਂ ਸਨ ਅਤੇ ਉਹਨਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ।
41 ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ਼ ਵਿੱਚ ਸਨ ਅਠੱਤਾਲੀ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
42 ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਟ ਆਲੇ-ਦੁਆਲੇ ਹੁੰਦੀ ਸੀ ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।
43 ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸਹੁੰ ਉਹਨਾਂ ਦੇ ਪੁਰਖਿਆਂ ਨਾਲ ਖਾਧੀ ਸੀ ਅਤੇ ਉਹਨਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।