Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 21

ਯਹੋਸ਼ੁ 21:5-11

Help us?
Click on verse(s) to share them!
5ਬਾਕੀ ਕਹਾਥੀਆਂ ਲਈ ਇਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।
6ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
7ਮਰਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।
8ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।
9ਅਤੇ ਉਹਨਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਮ ਦੱਸੇ ਗਏ।
10ਅਤੇ ਉਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦੇ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਭਾਗ ਉਹਨਾਂ ਦਾ ਹੋਇਆ।
11ਉਸ ਤੋਂ ਬਾਅਦ ਉਹਨਾਂ ਨੇ ਉਹਨਾਂ ਨੂੰ ਕਿਰਯਥ-ਅਰਬਾ ਜਿਹੜਾ ਅਨਾਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਰਬਤ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ-ਦੁਆਲੇ ਦੀ ਸ਼ਾਮਲਾਟ ਦਿੱਤੀ।

Read ਯਹੋਸ਼ੁ 21ਯਹੋਸ਼ੁ 21
Compare ਯਹੋਸ਼ੁ 21:5-11ਯਹੋਸ਼ੁ 21:5-11