Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 23

ਯਹੋਸ਼ੁ 23:5-12

Help us?
Click on verse(s) to share them!
5ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਉਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਦ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।
6ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜੋ
7ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।
8ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ।
9ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਇਹ ਹੈ ਕਿ ਅੱਜ ਦੇ ਦਿਨ ਤੱਕ ਤੁਹਾਡੇ ਅੱਗੇ ਕੋਈ ਮਨੁੱਖ ਠਹਿਰ ਨਹੀਂ ਸਕਿਆ
10ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
11ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
12ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ

Read ਯਹੋਸ਼ੁ 23ਯਹੋਸ਼ੁ 23
Compare ਯਹੋਸ਼ੁ 23:5-12ਯਹੋਸ਼ੁ 23:5-12