Text copied!
Bibles in Panjabi

ਯਹੋਸ਼ੁ 23:5-12 in Panjabi

Help us?

ਯਹੋਸ਼ੁ 23:5-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਉਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਦ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।
6 ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜੋ
7 ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।
8 ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ।
9 ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਇਹ ਹੈ ਕਿ ਅੱਜ ਦੇ ਦਿਨ ਤੱਕ ਤੁਹਾਡੇ ਅੱਗੇ ਕੋਈ ਮਨੁੱਖ ਠਹਿਰ ਨਹੀਂ ਸਕਿਆ
10 ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
11 ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
12 ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ
ਯਹੋਸ਼ੁ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ