Text copied!
Bibles in Panjabi

ਯਹੋਸ਼ੁ 24:17-23 in Panjabi

Help us?

ਯਹੋਸ਼ੁ 24:17-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।
18 ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।
19 ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।
20 ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ। ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ।
21 ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!
22 ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।
23 ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।
ਯਹੋਸ਼ੁ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ