Text copied!
Bibles in Panjabi

ਯਹੋਸ਼ੁ 24:21-27 in Panjabi

Help us?

ਯਹੋਸ਼ੁ 24:21-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!
22 ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।
23 ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।
24 ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।
25 ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਨੂੰਨ ਠਹਿਰਾਇਆ।
26 ਅਤੇ ਯਹੋਸ਼ੁਆ ਨੇ ਇਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਵਿੱਚ ਸੀ ਖੜ੍ਹਾ ਕਰ ਦਿੱਤਾ।
27 ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ।
ਯਹੋਸ਼ੁ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ